
← SBS Punjabi - ਐਸ ਬੀ ਐਸ ਪੰਜਾਬੀeergisteren · 9 min
ਭਾਜਪਾ ਦੇ ਚੋਣ ਸੁਧਾਰਾਂ ਦਾ ਵਿਰੋਧ ਕਿਉਂ? SIR ਕੀ ਹੈ ਅਤੇ ਸਰਕਾਰ ਕੀ ਕਹਿ ਰਹੀ ਹੈ?
ਭਾਰਤ ਦੀਆਂ ਵੋਟਰ ਸੂਚੀਆਂ ਵਿੱਚੋਂ 13 ਕਰੋੜ ਤੋਂ ਵੱਧ ਨਾਮ ਹਟਾ ਦਿੱਤੇ ਗਏ ਹਨ। ਇਹ ਕਾਰਵਾਈ ਦੇਸ਼-ਵਿਆਪੀ ਸਮੀਖਿਆ (SIR) ਤਹਿਤ ਕੀਤੀ ਗਈ ਹੈ। ਚੋਣ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਉਪਰਾਲਾ ਦੋਹਰੀ ਰਜਿਸਟ੍ਰੇਸ਼ਨ ਅਤੇ ਵੋਟ ਪਾਉਣ ਦੇ ਅਯੋਗ ਹੋ ਚੁੱਕੇ ਲੋਕਾਂ ਦੇ ਨਾਮ ਹਟਾਉਣ ਲਈ ਚੁੱਕਿਆ ਗਿਆ ਸੀ। ਪਰ ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਸ ਪ੍ਰਕਿਰਿਆ ਦੀ ਵਰਤੋਂ ਮੌਜੂਦਾ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਕੀਤੀ ਜਾ ਰਹੀ ਹੈ। ਇਨ੍ਹਾਂ ਦੋਸ਼ਾਂ ਕਾਰਨ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਵਿਰੋਧੀ ਧਿਰ ਦੇ ਆਗੂ, ਵਿਦਿਆਰਥੀ, ਅਤੇ ਨੌਜਵਾਨਾਂ ਦੀ ਅਗਵਾਈ ਵਾਲੀ ਇੱਕ ਅਜਿਹੀ ਲਹਿਰ ਸ਼ਾਮਲ ਹੈ ਜੋ ਜਵਾਬਦੇਹੀ ਦੀ ਮੰਗ ਕਰ ਰਹੀ ਹੈ। ਹਾਲਾਂਕਿ, ਭਾਰਤ ਦੇ ਚੋਣ ਕਮਿਸ਼ਨ ਨੇ ਕਿਸੇ ਵੀ ਤਰ੍ਹਾਂ ਦੀ ਗ਼ਲਤ ਕਾਰਵਾਈ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਹਰ ਪੱਖ ਦੀ ਗੱਲ ਸਮਝਣ ਲਈ ਸੁਣੋ ਇਹ ਪੌਡਕਾਸਟ...<br /><br />#sbsaudiopodcast